page 1105
-
ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥
-
ਸਲੋਕ ਕਬੀਰ ॥ ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
-
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥
-
ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥ ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥ ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥