page 1106
-
ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ ਮਨ ਆਦਿ ਗੁਣ ਆਦਿ ਵਖਾਣਿਆ ॥ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
-
ਕਬੀਰੁ ॥ ਮਾਰੂ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
-
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥
-
ਮਾਰੂ ॥ ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥