page 1107
-
ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾੴ ਸਤਿਗੁਰ ਪ੍ਰਸਾਦਿ ॥ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥
-
ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥
-
ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥
-
ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥