page 1118
-
ਕੇਦਾਰਾ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥ ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥ ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥ ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥ ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥
-
ਕੇਦਾਰਾ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥ ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥