page 1120
-
ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥
-
ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥
-
ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥
-
ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥
-
ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥ ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥