page 1121
-
ਕੇਦਾਰਾ ਮਹਲਾ ੫ ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥
-
ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥
-
ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥
-
ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥ ਤਜਿ ਗਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥
-
ਕੇਦਾਰਾ ਮਹਲਾ ੫ ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥