page 1126
-
ਭੈਰਉ ਮਹਲਾ ੧ ॥ ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥ ਅੰਧੁਲੇ ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥ ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥ ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥ ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥ ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
-
ਭੈਰਉ ਮਹਲਾ ੧ ॥ ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥ ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥ ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥ ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥
-
ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥