page 1128
-
ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥੧॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ ॥੩॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥
-
ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥
-
ਭੈਰਉ ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥ ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥੨॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥ ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥
-
ਭੈਰਉ ਮਹਲਾ ੩ ॥ ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭਲਾਇਆ ॥੨॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥ ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥