page 1130
-
ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥
-
ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
-
ਭੈਰਉ ਮਹਲਾ ੩ ॥ ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥