page 1132
-
ਭੈਰਉ ਮਹਲਾ ੩ ॥ ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥ ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥ ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥ ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥ ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥
-
ਭੈਰਉ ਮਹਲਾ ੩ ॥ ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥ ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ ਭਵਜਲੁ ਤਰਣਾ ॥੧॥ ਰਹਾਉ ॥ ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥ ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥ ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ ਸਬਦੁ ਸਮ੍ਹ੍ਹਾਲੇ ਰਾਮ ਨਾਮਿ ਵਡਿਆਈ ॥੪॥੮॥੧੮॥
-
ਭੈਰਉ ਮਹਲਾ ੩ ॥ ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥ ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥ ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥ ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥ ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥ ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥ ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥