page 1136
-
ਭੈਰਉ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥ ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥ ਕਰਿ ਪੰਜੀਰੁ ਖਵਾਇਓ ਚੋਰ ॥ ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥ ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥
-
ਭੈਰਉ ਮਹਲਾ ੫ ॥ ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥ ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥ ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
-
ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥
-
ਭੈਰਉ ਮਹਲਾ ੫ ॥ ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥ ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥ ਆਖੇਰ ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਂਇ ॥੨॥ ਮ੍ਰਿਗ ਪਕਰੇ ਘਰਿ ਆਣੇ ਹਾਟਿ ॥ ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥ ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥
-
ਭੈਰਉ ਮਹਲਾ ੫ ॥ ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥ ਸੰਤ ਜਨਾ ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥ ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੂਕਾਇਆ ॥੨॥ ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥ ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥ ਤਿਤ ਹੀ ਲਾਗਾ ਜਿਤੁ ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥