page 1137
-
ਭੈਰਉ ਮਹਲਾ ੫ ॥ ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥੧॥ ਗੁਰੁ ਗੋਬਿੰਦੁ ਜੀਅ ਕੈ ਕਾਮ ॥ ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥ ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥੨॥ ਮੀਤ ਹੀਤ ਧਨੁ ਨਹ ਪਾਰਣਾ ॥ ਧੰਨਿ ਧੰਨਿ ਮੇਰੇ ਨਾਰਾਇਣਾ ॥੩॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥
-
ਭੈਰਉ ਮਹਲਾ ੫ ॥ ਆਗੈ ਦਯੁ ਪਾਛੈ ਨਾਰਾਇਣ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥ ਪ੍ਰਭੂ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥ ਰਸਨਾ ਨਾਮੁ ਕਰਨ ਸੁਣਿ ਜੀਵੇ ॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥ ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ ॥੩॥ ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥
-
ਭੈਰਉ ਮਹਲਾ ੫ ॥ ਕੋਟਿ ਮਨੋਰਥ ਆਵਹਿ ਹਾਥ ॥ ਜਮ ਮਾਰਗ ਕੈ ਸੰਗੀ ਪਾਂਥ ॥੧॥ ਗੰਗਾ ਜਲੁ ਗੁਰ ਗੋਬਿੰਦ ਨਾਮ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥ ਪੂਜਾ ਜਾਪ ਤਾਪ ਇਸਨਾਨ ॥ ਸਿਮਰਤ ਨਾਮ ਭਏ ਨਿਹਕਾਮ ॥੨॥ ਰਾਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮ ਪੂਰਨ ਆਚਾਰ ॥੩॥ ਨਾਨਕ ਦਾਸ ਇਹੁ ਕੀਆ ਬੀਚਾਰੁ ॥ ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥
-
ਭੈਰਉ ਮਹਲਾ ੫ ॥ ਲੇਪੁ ਨ ਲਾਗੋ ਤਿਲ ਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥ ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥ ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥ ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥੩॥ ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥
-
ਭੈਰਉ ਮਹਲਾ ੫ ॥ ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥ ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥੧॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥ ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥