page 1140
-
ਭੈਰਉ ਮਹਲਾ ੫ ॥ ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ ਨਰਹਰਿ ॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥੧॥ ਮਾਇਆ ਮੋਹਿ ਕੜੇ ਕੜਿ ਪਚਿਆ ॥ ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥ ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥ ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥ ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥
-
ਭੈਰਉ ਮਹਲਾ ੫ ॥ ਬਿਨੁ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ ਬਿਰਥੇ ਸਭਿ ਕਾਜ ॥੧॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥ ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥ ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥
-
ਭੈਰਉ ਮਹਲਾ ੫ ॥ ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥ ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥ ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥ ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥