page 1153
-
ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥ ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥
-
ਭੈਰਉ ਅਸਟਪਦੀਆ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥ ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥ ਨਾਨਕ ਹਉਮੈ ਰੋਗ ਬੁਰੇ ॥ ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥ ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥ ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥ ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥ ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥ ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥ ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥ ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥ ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥ ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥ ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥