page 1164
-
ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥ ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥ ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥ ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥ ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥
-
ਕਬਹੂ ਖੀਰਿ ਖਾਡ ਘੀਉ ਨ ਭਾਵੈ ॥ ਕਬਹੂ ਘਰ ਘਰ ਟੂਕ ਮਗਾਵੈ ॥ ਕਬਹੂ ਕੂਰਨੁ ਚਨੇ ਬਿਨਾਵੈ ॥੧॥ ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥ ਕਬਹੂ ਤੁਰੇ ਤੁਰੰਗ ਨਚਾਵੈ ॥ ਕਬਹੂ ਪਾਇ ਪਨਹੀਓ ਨ ਪਾਵੈ ॥੨॥ ਕਬਹੂ ਖਾਟ ਸੁਪੇਦੀ ਸੁਵਾਵੈ ॥ ਕਬਹੂ ਭੂਮਿ ਪੈਆਰੁ ਨ ਪਾਵੈ ॥੩॥ ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥
-
ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥ ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥ ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥ ਲੈ ਕਮਲੀ ਚਲਿਓ ਪਲਟਾਇ ॥ ਦੇਹੁਰੈ ਪਾਛੈ ਬੈਠਾ ਜਾਇ ॥੨॥ ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥
-
ਭੈਰਉ ਨਾਮਦੇਉ ਜੀਉ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥