page 1165
-
ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥ ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥
-
ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ ਰਾਮ ਨਾਮਾ ਜਪਿਬੋ ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥ ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥ ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥
-
ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮ੍ਹ੍ਹਾਰੇ ਕਾਮਾ ॥੧॥ ਨਾਮਾ ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ ਗਰਦਨਿ ਮਾਰਉ ਠਾਂਇ ॥੨॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥ ਮੇਰਾ ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥੪॥ ਬਾਦਿਸਾਹੁ ਚੜ੍ਹ੍ਹਿਓ ਅਹੰਕਾਰਿ ॥ ਗਜ ਹਸਤੀ ਦੀਨੋ ਚਮਕਾਰਿ ॥੫॥ ਰੁਦਨੁ ਕਰੈ ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥ ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥ ਕਰੈ ਗਜਿੰਦੁ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ ਓਟ ॥੮॥ ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥ ਬਾਦਿਸਾਹ ਬੇਨਤੀ ਸੁਨੇਹੁ ॥ ਨਾਮੇ ਸਰ ਭਰਿ ਸੋਨਾ ਲੇਹੁ ॥੧੦॥ ਮਾਲੁ ਲੇਉ ਤਉ ਦੋਜਕਿ ਪਰਉ ॥ ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥ ਪਾਵਹੁ ਬੇੜੀ ਹਾਥਹੁ ਤਾਲ ॥ ਨਾਮਾ ਗਾਵੈ ਗੁਨ ਗੋਪਾਲ ॥੧੨॥ ਗੰਗ ਜਮੁਨ ਜਉ ਉਲਟੀ ਬਹੈ ॥ ਤਉ ਨਾਮਾ ਹਰਿ ਕਰਤਾ ਰਹੈ ॥੧੩॥ ਸਾਤ ਘੜੀ ਜਬ ਬੀਤੀ ਸੁਣੀ ॥ ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥ ਪਾਖੰਤਣ ਬਾਜ ਬਜਾਇਲਾ ॥ ਗਰੁੜ ਚੜ੍ਹ੍ਹੇ ਗੋਬਿੰਦ ਆਇਲਾ ॥੧੫॥ ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜ੍ਹ੍ਹੇ ਆਏ ਗੋਪਾਲ ॥੧੬॥ ਕਹਹਿ ਤ ਧਰਣਿ ਇਕੋਡੀ ਕਰਉ ॥ ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥ ਕਹਹਿ ਤ ਮੁਈ ਗਊ ਦੇਉ ਜੀਆਇ ॥ ਸਭੁ ਕੋਈ ਦੇਖੈ ਪਤੀਆਇ ॥੧੮॥ ਨਾਮਾ ਪ੍ਰਣਵੈ ਸੇਲ ਮਸੇਲ ॥ ਗਊ ਦੁਹਾਈ ਬਛਰਾ ਮੇਲਿ ॥੧੯॥ ਦੂਧਹਿ ਦੁਹਿ ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੇ ਆਗੇ ਧਰੀ ॥੨੦॥ ਬਾਦਿਸਾਹੁ ਮਹਲ ਮਹਿ ਜਾਇ ॥ ਅਉਘਟ ਕੀ ਘਟ ਲਾਗੀ ਆਇ ॥੨੧॥ ਕਾਜੀ ਮੁਲਾਂ ਬਿਨਤੀ ਫੁਰਮਾਇ ॥ ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥ ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥ ਇਸ ਪਤੀਆ ਕਾ ਇਹੈ ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥ ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥ ਜਉ ਅਬ ਕੀ ਬਾਰ ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥੨੬॥ ਨਾਮੇ ਕੀ ਕੀਰਤਿ ਰਹੀ ਸੰਸਾਰਿ ॥ ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥ ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥