page 1168
-
ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥ ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥ ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥ ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥ ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
-
ਮਹਲਾ ੧ ਬਸੰਤੁ ॥ ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ ਲਗਉ ਪਾਇ ॥੧॥ ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥ ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥ ਤੇਰੇ ਸਠਿ ਸੰਬਤ ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥ ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥
-
ਬਸੰਤੁ ਮਹਲਾ ੧ ॥ ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥ ਰੇ ਮਨ ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥ ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥ ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥