page 1169
-
ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜ੍ਹ੍ਹਾ ਵਾਰੋ ਵਾਰ ॥੧॥ ਏਕੁ ਧਿਆਵਹੁ ਮੂੜ੍ਹ੍ਹ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜ੍ਹ੍ਹਹਿ ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥ ਜੇ ਕੋ ਐਸਾ ਸੰਜਮੀ ਹੋਇ ॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥ ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਸਿ ਬੰਧ ॥੫॥੪॥
-
ਬਸੰਤੁ ਮਹਲਾ ੧ ॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥ ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥ ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥ ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ ॥ ਸਭਿ ਦੂਖ ਬਿਨਾਸੇ ਰਾਮ ਰਾਇ ॥੩॥ ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥
-
ਬਸੰਤੁ ਮਹਲਾ ੧ ॥ ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥ ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥ ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥ ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥