page 1177
-
ਬਸੰਤੁ ਹਿੰਡੋਲ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥ ਧੁਰਿ ਆਪੇ ਜਿਨ੍ਹ੍ਹਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨ੍ਹ੍ਹਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥ ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥
-
ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥ ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥ ਏਕੋ ਹਰਿ ਰਵਿਆ ਸ੍ਰਬ ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥ ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥ ਏਕੋ ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕ ਕਰੇ ਸੁ ਹੋਇ ॥੪॥੧॥
-
ਬਸੰਤੁ ਮਹਲਾ ੪ ॥ ਰੈਣਿ ਦਿਨਸੁ ਦੁਇ ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥ ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥ ਮਨਮੁਖ ਫਿਰਿ ਫਿਰਿ ਹਉਮੈ ਮੁਏ ॥ ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ ਭਾਗੇ ॥੩॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥