page 1179
-
ਬਸੰਤੁ ਹਿੰਡੋਲ ਮਹਲਾ ੪ ॥ ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥ ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥ ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥
-
ਬਸੰਤੁ ਹਿੰਡੋਲ ਮਹਲਾ ੪ ॥ ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥ ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥ ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ੍ਹ੍ਹ ਦੀਨ ਦਇਆਲ ਦੁਖ ਭੰਞੁ ॥੨॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥ ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥