page 1181
-
ਬਸੰਤੁ ਮਹਲਾ ੫ ॥ ਜੀਅ ਪ੍ਰਾਣ ਤੁਮ੍ਹ੍ਹ ਪਿੰਡ ਦੀਨ੍ਹ੍ਹ ॥ ਮੁਗਧ ਸੁੰਦਰ ਧਾਰਿ ਜੋਤਿ ਕੀਨ੍ਹ੍ਹ ॥ ਸਭਿ ਜਾਚਿਕ ਪ੍ਰਭ ਤੁਮ੍ਹ੍ਹ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥੧॥ ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥ ਨਾਮੁ ਜਪਤ ਹੋਵਤ ਉਧਾਰ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥ ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥ ਤੁਝ ਬਿਨੁ ਦੂਜਾ ਕੋਇ ਨਾਹਿ ॥ ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
-
ਬਸੰਤੁ ਮਹਲਾ ੫ ॥ ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥ ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨ ॥੧॥ ਰਹਾਉ ॥ ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥ ਜਾ ਕੇ ਭਗਤ ਆਨੰਦ ਮੈ ॥ ਜਾ ਕੇ ਭਗਤ ਕਉ ਨਾਹੀ ਖੈ ॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥੩॥ ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥
-
ਬਸੰਤੁ ਮਹਲਾ ੫ ॥ ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ ਗੁਰਹ ਪੀਰ ॥੧॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥ ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ ਜੁਗਤਿ ॥੨॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥
-
ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥ ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥ ਹਉ ਕਛੂ ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥ ਸਰਬ ਕਲਾ ਪ੍ਰਭ ਤੁਮ੍ਹ੍ਹ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥ ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥੪॥੭॥