page 1182
-
ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥ ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥ ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥ ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥
-
ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥ ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥
-
ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥ ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥ ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥ ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥੩॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥