page 1184
-
ਬਸੰਤੁ ਮਹਲਾ ੫ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥ ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥
-
ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨ ਉਪਜੀ ਸਹਜ ਧੁਨਾ ॥੧॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗਪਾਲ ॥ ਲੜਿ ਲਾਇ ਉਧਾਰੇ ਦੀਨ ਦਇਆਲ ॥੨॥ ਇਹੁ ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥੩॥ ਕਾਮ ਕ੍ਰੋਧ ਤ੍ਰਿਸਨਾ ਗਈ ॥ ਨਾਨਕ ਪ੍ਰਭ ਕਿਰਪਾ ਭਈ ॥੪॥੨॥੧੫॥
-
ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥੧॥ ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥ ਜੋ ਜਨੁ ਤੇਰਾ ਜਪੇ ਨਾਉ ॥ ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥
-
ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨ੍ਹ੍ਹੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥੩॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥