page 1185
-
ਬਸੰਤੁ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥
-
ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥ ਇਨ੍ਹ੍ਹ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮ੍ਹ੍ਹ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ੍ਹ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥
-
ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥