page 1187
-
ਬਸੰਤੁ ਮਹਲਾ ੯ ॥ ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥ ਸਮ ਸੁਪਨੈ ਕੈ ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥੧॥ ਸੰਗਿ ਤੇਰੈ ਹਰਿ ਬਸਤ ਨੀਤ ॥ ਨਿਸ ਬਾਸੁਰ ਭਜੁ ਤਾਹਿ ਮੀਤ ॥੨॥ ਬਾਰ ਅੰਤ ਕੀ ਹੋਇ ਸਹਾਇ ॥ ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥
-
ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥ ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ ਤੂਟੀ ਝੂਠ ਪਰੀਤਿ ॥੧॥ ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥ ਘਰੁ ਬਾਲੂ ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ ॥੨॥ ਸਰਬ ਉਪਾਇ ਗੁਰੂ ਸਿਰਿ ਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥ ਨਾਮੁ ਦੁਰਾਇ ਚਲੈ ਸੋ ਚੋਰੁ ॥੩॥ ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨ੍ਹ੍ਹਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥੪॥ ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗ ॥ ਖੀਲੈ ਬਿਗਸੈ ਤੇਤੋ ਸੋਗ ॥ ਪ੍ਰਭ ਸਰਣਾਗਤਿ ਕੀਨ੍ਹ੍ਹਸਿ ਹੋਗ ॥੫॥ ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥੬॥ ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥੭॥ ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥
-
ਬਸੰਤੁ ਮਹਲਾ ੧ ॥ ਮਨੁ ਭੂਲਉ ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥ ਮਨੁ ਭੂਲਉ ਸਮਝਸਿ ਸਾਚ ਨਾਇ ॥ ਗੁਰ ਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥ ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥ ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥੩॥ ਮਨੁ ਚਲੈ ਨ ਜਾਈ ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ ਆਪਿ ॥੪॥ ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋਡਉ ਗੁਣ ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥੫॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥ ਮਨੁ ਹਰਿ ਕੈ ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ ਤਿਸੁ ਰਜਾਇ ॥੭॥ ਤੂ ਅਭੁਲੁ ਨ ਭੂਲੌ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥