HOME
RAAG INDEX
Scroll
page 1188
ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ ਜਿਸੁ ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥੧॥ ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥ ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰਿ ਗਗਨੁ ਧਰੀਆ ॥੨॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥੩॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥ ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ ਏਕੋ ਤਖਤੁ ਏਕੋ ਪਾਤਿਸਾਹੁ ॥ ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ਏਕਾ ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੬॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥ ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥ ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥