page 119
-
ਮਾਝ ਮਹਲਾ ੩ ॥ ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥ ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਗੁਰ ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥ ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥ ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥ ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥ ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥ ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥ ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥
-
ਮਾਝ ਮਹਲਾ ੩ ॥ ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥ ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥ ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥ ਗੁਰ ਪਰਸਾਦੀ ਏਕੋ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥