page 1190
-
ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝਿ ਗੁਬਾਰ ॥੧॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥ ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥੨॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥੫॥ ਜਿਨ ਕੈ ਹਿਰਦੈ ਏਕੋ ਭਾਇਆ ॥ ਆਪੇ ਮੇਲੇ ਭਰਮੁ ਚੁਕਾਇਆ ॥੬॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥੭॥ ਨਾਨਕ ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥
-
ਬਸੰਤੁ ਮਹਲਾ ੧ ॥ ਆਪੇ ਭਵਰਾ ਫੂਲ ਬੇਲਿ ॥ ਆਪੇ ਸੰਗਤਿ ਮੀਤ ਮੇਲਿ ॥੧॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥ ਆਪੇ ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥੨॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮ੍ਹ੍ਹੁ ਸਰੀਰੁ ॥੩॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥੪॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥ ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥ ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥ ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥
-
ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹ੍ਹਾਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹ੍ਹਾਰੀ ॥੪॥ ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹ੍ਹਾਰੀ ॥੭॥ ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹ੍ਹਾਲੀ ॥੮॥੧॥੮॥