HOME
RAAG INDEX
Scroll
page 1191
ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥ ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥ ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥ ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥ ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥ ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥