page 1196
-
ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
-
ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥ ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥ ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ ਰਾਤਾ ॥੨॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥੩॥੩॥
-
ਬਸੰਤੁ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਊਭਿ ਜਾਹਿ ॥ ਗਰਬਵਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥ ਤੂ ਕਾਂਇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥ ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥ ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥ ਕਹਿ ਰਵਿਦਾਸ ਜ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
-
ਬਸੰਤੁ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥ ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥ ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥ ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥ ਕਹਿ ਕਬੀਰ ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥