page 1203
-
ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥
-
ਸਾਰਗ ਮਹਲਾ ੫ ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨ੍ਹ੍ਹਿਹਾ ॥੩॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥
-
ਸਾਰਗ ਮਹਲਾ ੫ ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ ਅਨਿਕ ਭਾਂਤਿ ਆਨੂਪ ਰੰਗ ਰੇ ਤਿਨ੍ਹ੍ਹ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥ ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥