page 1206
-
ਸਾਰਗ ਮਹਲਾ ੫ ॥ ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥ ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥ ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥ ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥ ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥ ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥ ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
-
ਸਾਰਗ ਮਹਲਾ ੫ ॥ ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥ ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥ ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥ ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥ ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥ ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥ ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥
-
ਸਾਰਗ ਮਹਲਾ ੫ ॥ ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥ ਸੰਤਹ ਚਰਨ ਮੋਰਲੋ ਮਾਥਾ ॥ ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥ ਸਾਧਹ ਮੰਤ੍ਰੁ ਮੋਰਲੋ ਮਨੂਆ ॥ ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥ ਭਗਤਹ ਦਰਸੁ ਦੇਖਿ ਨੈਨ ਰੰਗਾ ॥ ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥ ਕਹੁ ਨਾਨਕ ਸੁਖ ਸਹਜ ਅਨੰਦਾ ॥ ਖੋਲ੍ਹ੍ਹਿ ਭੀਤਿ ਮਿਲੇ ਪਰਮਾਨੰਦਾ ॥੪॥੧੪॥