page 1207
-
ਸਾਰਗ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥ ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥ ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥
-
ਸਾਰਗ ਮਹਲਾ ੫ ॥ ਰੇ ਮੂੜ੍ਹ੍ਹੇ ਤੂ ਕਿਉ ਸਿਮਰਤ ਅਬ ਨਾਹੀ ॥ ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥ ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥ ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ ਕਹੁ ਨਾਨਕ ਤਿਨ੍ਹ੍ਹ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥
-
ਸਾਰਗ ਮਹਲਾ ੫ ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ ਜੀਅ ਹੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈ ॥ ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥
-
ਸਾਰਗ ਮਹਲਾ ੫ ॥ ਉਆ ਅਉਸਰ ਕੈ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥ ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥