page 1209
-
ਸਾਰਗ ਮਹਲਾ ੫ ਦੁਪਦੇ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥ ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥ ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥
-
ਸਾਰਗ ਮਹਲਾ ੫ ॥ ਅਬ ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥ ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥
-
ਸਾਰਗ ਮਹਲਾ ੫ ॥ ਅਬ ਮੋਹਿ ਸਰਬ ਉਪਾਵ ਬਿਰਕਾਤੇ ॥ ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥ ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥
-
ਸਾਰਗ ਮਹਲਾ ੫ ॥ ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥ ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥ ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥ ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥
-
ਸਾਰਗ ਮਹਲਾ ੫ ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥ ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥