page 121
-
ਮਾਝ ਮਹਲਾ ੩ ॥ ਨਿਰਮਲ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥ ਨਿਰਮਲ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥੨॥ ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥ ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥ ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥ ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥ ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥ ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥ ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥
-
ਮਾਝ ਮਹਲਾ ੩ ॥ ਗੋਵਿੰਦੁ ਊਜਲੁ ਊਜਲ ਹੰਸਾ ॥ ਮਨੁ ਬਾਣੀ ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥ ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥ ਗੋਬਿਦੁ ਗਾਵਹਿ ਸਹਜਿ ਸੁਭਾਏ ॥ ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥੨॥ ਮਨੂਆ ਨਾਚੈ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥ ਊਚਾ ਕੂਕੇ ਤਨਹਿ ਪਛਾੜੇ ॥ ਮਾਇਆ ਮੋਹਿ ਜੋਹਿਆ ਜਮਕਾਲੇ ॥ ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥ ਗੁਰਮੁਖਿ ਭਗਤਿ ਜਾ ਆਪਿ ਕਰਾਏ ॥ ਤਨੁ ਮਨੁ ਰਾਤਾ ਸਹਜਿ ਸੁਭਾਏ ॥ ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥ ਬਹੁ ਤਾਲ ਪੂਰੇ ਵਾਜੇ ਵਜਾਏ ॥ ਨਾ ਕੋ ਸੁਣੇ ਨ ਮੰਨਿ ਵਸਾਏ ॥ ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥ ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥ ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥ ਹੋਰਤੁ ਭਗਤਿ ਨ ਪਾਏ ਕੋਈ ॥ ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥