page 1211
-
ਸਾਰਗ ਮਹਲਾ ੫ ॥ ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥ ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮ੍ਹ੍ਹਾਰਹਿ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥ ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥ ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮ੍ਹ੍ਹਾਰਹਿ ॥੨॥੧੧॥੩੪॥
-
ਸਾਰਗ ਮਹਲਾ ੫ ॥ ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥ ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥ ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥
-
ਸਾਰਗ ਮਹਲਾ ੫ ॥ ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥ ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹ੍ਹਾ ॥੧॥ ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥ ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥
-
ਸਾਰਗ ਮਹਲਾ ੫ ॥ ਰਸਨਾ ਰਾਮ ਕਹਤ ਗੁਣ ਸੋਹੰ ॥ ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥ ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥ ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥ ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥
-
ਸਾਰਗ ਮਹਲਾ ੫ ॥ ਨੈਨਹੁ ਦੇਖਿਓ ਚਲਤੁ ਤਮਾਸਾ ॥ ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥ ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥ ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥ ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥