page 1212
-
ਸਾਰਗ ਮਹਲਾ ੫ ॥ ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥ ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥ ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥
-
ਸਾਰਗ ਮਹਲਾ ੫ ॥ ਧਿਆਇਓ ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥ ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ ਖੂਲ੍ਹ੍ਹੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥ ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥
-
ਸਾਰਗ ਮਹਲਾ ੫ ॥ ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥ ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥੧॥ ਰਹਾਉ ॥ ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥ ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥੧॥ ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥ ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥
-
ਸਾਰਗ ਮਹਲਾ ੫ ॥ ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥ ਖੁਲ੍ਹ੍ਹਿਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥ ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥ ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥ ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥੨॥੧੯॥੪੨॥
-
ਸਾਰਗ ਮਹਲਾ ੫ ॥ ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥ ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥ ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥ ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥ ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥ ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥