page 1214
-
ਸਾਰਗ ਮਹਲਾ ੫ ॥ ਅਪਨਾ ਮੀਤੁ ਸੁਆਮੀ ਗਾਈਐ ॥ ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥ ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥ ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥ ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥
-
ਸਾਰਗ ਮਹਲਾ ੫ ॥ ਓਟ ਸਤਾਣੀ ਪ੍ਰਭ ਜੀਉ ਮੇਰੈ ॥ ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥ ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥੧॥ ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥ ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥੨॥੨੭॥੫੦॥
-
ਸਾਰਗ ਮਹਲਾ ੫ ॥ ਪ੍ਰਭ ਸਿਮਰਤ ਦੂਖ ਬਿਨਾਸੀ ॥ ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥ ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥ ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥ ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥ ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥
-
ਸਾਰਗ ਮਹਲਾ ੫ ॥ ਮੇਰੋ ਮਨੁ ਜਤ ਕਤ ਤੁਝਹਿ ਸਮ੍ਹ੍ਹਾਰੈ ॥ ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥ ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥ ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥ ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥
-
ਸਾਰਗ ਮਹਲਾ ੫ ॥ ਮਨ ਤੇ ਭੈ ਭਉ ਦੂਰਿ ਪਰਾਇਓ ॥ ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥ ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥ ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥ ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥