page 1215
-
ਸਾਰਗ ਮਹਲਾ ੫ ॥ ਅੰਮ੍ਰਿਤ ਨਾਮੁ ਮਨਹਿ ਆਧਾਰੋ ॥ ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥ ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥ ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥ ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥
-
ਸਾਰਗ ਮਹਲਾ ੫ ॥ ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥ ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥੧॥ ਰਹਾਉ ॥ ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥ ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥੧॥ ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥ ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮ੍ਹ੍ਹਾਰੇ ॥੨॥੩੨॥੫੫॥
-
ਸਾਰਗ ਮਹਲਾ ੫ ॥ ਰਸਨਾ ਜਪਤੀ ਤੂਹੀ ਤੂਹੀ ॥ ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥ ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥ ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥ ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥ ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥
-
ਸਾਰਗ ਮਹਲਾ ੫ ॥ ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥ ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥੧॥ ਰਹਾਉ ॥ ਅਪਨੇ ਪਹਿ ਦੂਖ ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥ ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥੧॥ ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥ ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥੨॥੩੪॥੫੭॥
-
ਸਾਰਗ ਮਹਲਾ ੫ ॥ ਝੂਠੋ ਮਾਇਆ ਕੋ ਮਦ ਮਾਨੁ ॥ ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥੧॥ ਰਹਾਉ ॥ ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥ ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥੧॥ ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥ ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥੨॥੩੫॥੫੮॥
-
ਸਾਰਗ ਮਹਲਾ ੫ ॥ ਅਪੁਨੀ ਇਤਨੀ ਕਛੂ ਨ ਸਾਰੀ ॥ ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥ ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥ ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥