page 1217
-
ਸਾਰਗ ਮਹਲਾ ੫ ॥ ਕਰਹੁ ਗਤਿ ਦਇਆਲ ਸੰਤਹੁ ਮੋਰੀ ॥ ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥ ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥ ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥ ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥ ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥
-
ਸਾਰਗ ਮਹਲਾ ੫ ॥ ਠਾਕੁਰ ਬਿਨਤੀ ਕਰਨ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥ ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥
-
ਸਾਰਗ ਮਹਲਾ ੫ ॥ ਜਾ ਕੀ ਰਾਮ ਨਾਮ ਲਿਵ ਲਾਗੀ ॥ ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥ ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥ ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥ ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥
-
ਸਾਰਗ ਮਹਲਾ ੫ ॥ ਅਬ ਜਨ ਊਪਰਿ ਕੋ ਨ ਪੁਕਾਰੈ ॥ ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥੧॥ ਰਹਾਉ ॥ ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥੧॥ ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥ ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥
-
ਸਾਰਗ ਮਹਲਾ ੫ ॥ ਹਰਿ ਜਨ ਛੋਡਿਆ ਸਗਲਾ ਆਪੁ ॥ ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥੧॥ ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥ ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥