HOME
RAAG INDEX
Scroll
page 122
ਮਾਝ ਮਹਲਾ ੩ ॥ ਸਚਾ ਸੇਵੀ ਸਚੁ ਸਾਲਾਹੀ ॥ ਸਚੈ ਨਾਇ ਦੁਖੁ ਕਬ ਹੀ ਨਾਹੀ ॥ ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥ ਸਭੁ ਕੋ ਤੇਰਾ ਭਗਤੁ ਕਹਾਏ ॥ ਸੇਈ ਭਗਤ ਤੇਰੈ ਮਨਿ ਭਾਏ ॥ ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥ ਸਭੁ ਕੋ ਸਚੇ ਹਰਿ ਜੀਉ ਤੇਰਾ ॥ ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥ ਗੁਰਮਤੀ ਹਰਿ ਮੰਨਿ ਵਸਾਇਆ ॥ ਹਰਖੁ ਸੋਗੁ ਸਭੁ ਮੋਹੁ ਗਵਾਇਆ ॥ ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥ ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਨਉ ਨਿਧਿ ਨਾਮੁ ਵਸਿਆ ਮਨਿ ਆਏ ॥ ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥ ਤੂੰ ਦਇਆਲੁ ਸਦਾ ਸੁਖਦਾਤਾ ॥ ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥ ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥ ਸਦਾ ਸਦਾ ਸਾਚੇ ਤੁਧੁ ਸਾਲਾਹੀ ॥ ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥ ਗੁਰਮੁਖਿ ਹੋਵੈ ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥੮॥੨੧॥੨੨॥