page 1221
-
ਸਾਰਗ ਮਹਲਾ ੫ ॥ ਸਾਚੇ ਸਤਿਗੁਰੂ ਦਾਤਾਰਾ ॥ ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥ ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥ ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥ ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥ ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥
-
ਸਾਰਗ ਮਹਲਾ ੫ ॥ ਗੁਰ ਕੇ ਚਰਨ ਬਸੇ ਮਨ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥ ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥ ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥ ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥
-
ਸਾਰਗ ਮਹਲਾ ੫ ॥ ਜੀਵਨੁ ਤਉ ਗਨੀਐ ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥ ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥ ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥ ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥ ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥
-
ਸਾਰਗ ਮਹਲਾ ੫ ॥ ਸਿਮਰਨ ਰਾਮ ਕੋ ਇਕੁ ਨਾਮ ॥ ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥ ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥ ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥ ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥ ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥
-
ਸਾਰਗ ਮਹਲਾ ੫ ॥ ਧੂਰਤੁ ਸੋਈ ਜਿ ਧੁਰ ਕਉ ਲਾਗੈ ॥ ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥ ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜ੍ਹ੍ਹਾ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥ ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥ ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥