page 1224
-
ਸਾਰਗ ਮਹਲਾ ੫ ॥ ਮੈਲਾ ਹਰਿ ਕੇ ਨਾਮ ਬਿਨੁ ਜੀਉ ॥ ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥ ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥ ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥ ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥ ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥
-
ਸਾਰਗ ਮਹਲਾ ੫ ॥ ਰਮਣ ਕਉ ਰਾਮ ਕੇ ਗੁਣ ਬਾਦ ॥ ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥ ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥ ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥ ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥ ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥
-
ਸਾਰਗ ਮਹਲਾ ੫ ॥ ਕੀਨ੍ਹ੍ਹੇ ਪਾਪ ਕੇ ਬਹੁ ਕੋਟ ॥ ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥ ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥ ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥ ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥ ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥
-
ਸਾਰਗ ਮਹਲਾ ੫ ॥ ਅੰਧੇ ਖਾਵਹਿ ਬਿਸੂ ਕੇ ਗਟਾਕ ॥ ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥ ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥ ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥ ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥ ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥
-
ਸਾਰਗ ਮਹਲਾ ੫ ॥ ਟੂਟੀ ਨਿੰਦਕ ਕੀ ਅਧ ਬੀਚ ॥ ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥ ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥ ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥ ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥