page 1226
-
ਸਾਰਗ ਮਹਲਾ ੫ ॥ ਪੋਥੀ ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥ ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥ ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥
-
ਸਾਰਗ ਮਹਲਾ ੫ ॥ ਵੂਠਾ ਸਰਬ ਥਾਈ ਮੇਹੁ ॥ ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥ ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥ ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥ ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥ ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥
-
ਸਾਰਗ ਮਹਲਾ ੫ ॥ ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥ ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥ ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥
-
ਸਾਰਗ ਮਹਲਾ ੫ ॥ ਨਿਬਹੀ ਨਾਮ ਕੀ ਸਚੁ ਖੇਪ ॥ ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥ ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥ ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥ ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥
-
ਸਾਰਗ ਮਹਲਾ ੫ ॥ ਮਾਈ ਰੀ ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥ ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥ ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥