page 1227
-
ਸਾਰਗ ਮਹਲਾ ੫ ॥ ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥ ਤਿਆਗਿ ਗਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥ ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥
-
ਸਾਰਗ ਮਹਲਾ ੫ ॥ ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥ ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥ ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥
-
ਸਾਰਗ ਮਹਲਾ ੫ ॥ ਤਾ ਤੇ ਕਰਣ ਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥ ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥ ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥
-
ਸਾਰਗ ਮਹਲਾ ੫ ॥ ਹਰਿ ਕੇ ਨਾਮ ਕੇ ਜਨ ਕਾਂਖੀ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥ ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥
-
ਸਾਰਗ ਮਹਲਾ ੫ ॥ ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥ ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥ ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥
-
ਸਾਰਗ ਮਹਲਾ ੫ ॥ ਮਾਈ ਰੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥ ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥ ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥