page 1228
-
ਸਾਰਗ ਮਹਲਾ ੫ ॥ ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥ ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥ ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥ ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥ ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥
-
ਸਾਰਗ ਮਹਲਾ ੫ ॥ ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥ ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥ ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥
-
ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥ ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥
-
ਸਾਰਗ ਮਹਲਾ ੫ ॥ ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥ ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
-
ਸਾਰਗ ਮਹਲਾ ੫ ॥ ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥ ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥ ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥