page 1229
-
ਸਾਰੰਗ ਮਹਲਾ ੫ ਚਉਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥ ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥ ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥ ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥ ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗਪਾਲ ਪੁਰਖ ਅਪਾਰ ॥੪॥੧॥੧੨੯॥
-
ਸਾਰਗ ਮਹਲਾ ੫ ਘਰੁ ੬ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥
-
ਸਾਰਗ ਮਹਲਾ ੫ ॥ ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥ ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ॥੧॥ ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥
-
ਸਾਰਗ ਮਹਲਾ ੫ ॥ ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥ ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥ ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥ ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥