page 1230
-
ਸਾਰਗ ਮਹਲਾ ੫ ॥ ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥ ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥ ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥
-
ਸਾਰਗ ਮਹਲਾ ੫ ॥ ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥ ਪ੍ਰੀਤਿ ਲਾਇ ਹਰਿ ਧਿਆਇ ਗੁਨ ਗਬਿੰਦ ਸਦਾ ਗਾਇ ॥ ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥ ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥ ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥
-
ਸਾਰਗ ਮਹਲਾ ੫ ॥ ਗੁਨ ਲਾਲ ਗਾਵਉ ਗੁਰ ਦੇਖੇ ॥ ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥ ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥ ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥ ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥
-
ਸਾਰਗ ਮਹਲਾ ੫ ॥ ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥ ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥ ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥ ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥
-
ਸਾਰਗ ਮਹਲਾ ੫ ॥ ਐਸੀ ਹੋਇ ਪਰੀ ॥ ਜਾਨਤੇ ਦਇਆਰ ॥੧॥ ਰਹਾਉ ॥ ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥੧॥ ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥ ਗੁਰਿ ਮੋ ਕਉ ਉਪਦੇਸਿਆ ਨਾਨਕ ਸੇਵਿ ਏਕ ਹਰੀ ॥੨॥੮॥੧੩੭॥