page 1231
-
ਸਾਰਗ ਮਹਲਾ ੫ ॥ ਲਾਲ ਲਾਲ ਮੋਹਨ ਗੋਪਾਲ ਤੂ ॥ ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥ ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥੧॥ ਨਹ ਬਰਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥
-
ਸਾਰਗ ਮਃ ੫ ॥ ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥ ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਸਾਰੰਗ ਮਹਲਾ ੯ ॥ ਹਰਿ ਬਿਨੁ ਤੇਰੋ ਕੋ ਨ ਸਹਾਈ ॥ ਕਾਂ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥੧॥ ਰਹਾਉ ॥ ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥ ਤਨ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥੧॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ ॥ ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥੨॥੧॥
-
ਸਾਰੰਗ ਮਹਲਾ ੯ ॥ ਕਹਾ ਮਨ ਬਿਖਿਆ ਸਿਉ ਲਪਟਾਹੀ ॥ ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥ ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥ ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥ ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥
-
ਸਾਰੰਗ ਮਹਲਾ ੯ ॥ ਕਹਾ ਨਰ ਅਪਨੋ ਜਨਮੁ ਗਵਾਵੈ ॥ ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ ॥ ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥ ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥੧॥ ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥ ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥