HOME
RAAG INDEX
Scroll
page 1233
ਸਾਰਗ ਮਹਲਾ ੩ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥ ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥ ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨ੍ਹ੍ਹਣੁ ਭਗਤਿ ਬਡਾਈ ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥ ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥ ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥ ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥ ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥ ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥